ਕੈਨੇਡੀਅਨ ਇਤਿਹਾਸ ਦੇ ਸਭ ਤੋਂ ਘਾਤਕ ਅੱਤਵਾਦੀ ਹਮਲੇ ਦੀ 40ਵੀਂ ਵਰ੍ਹੇਗੰਢ ਮੌਕੇ, ਏਅਰ ਇੰਡੀਆ ਫਲਾਈਟ 182 ਦੇ ਪੀੜਤ ਪਰਿਵਾਰ ਅਜੇ ਵੀ ਇਨਸਾਫ਼ ਦੀ ਭਾਲ ਕਰ ਰਹੇ ਹਨ। ਕੈਨੇਡਾ ਦੇ ਲੋਕਾਂ ਨੂੰ ਇਸ ਤਰਾਸਦੀ ਪ੍ਰਤਿ ਜਾਗਰੁਕ ਕਰਵਾਉਂਦੇ ਹੋਏ ਇਹ ਪਰਿਵਾਰ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਦੇਸ਼ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
